ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ – ਟਰਾਂਸਪੋਰਟ ਮੰਤਰੀ ਭੁੱਲਰ

bus/nawanpunjab.com

ਹਰੀਕੇ ਪੱਤਣ, 23 ਮਈ- ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਹੈ, ਇੰਨਾ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ‘ ਅਜੀਤ’ ਨਾਲ ਕੀਤਾ।

ਭੁੱਲਰ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ‘ਤੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ 1 ਜੂਨ ਤੋਂ ਬੰਦ ਕੀਤੀ ਜਾ ਰਹੀ ਹੈ। ਜਦ ਕਿ ਸਰਕਾਰ ਵਲੋਂ ਇਸ ਤਰ੍ਹਾਂ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ‘ਤੇ ਗਲਤ ਅਫਵਾਹਾਂ ਫੈਲਾਉਂਦੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *