ਚੰਡੀਗੜ੍ਹ, 10 ਜੁਲਾਈ (ਦਲਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਨੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੀ ਛੇ ਸਾਲਾਂ ਲਈ ਪਾਰਟੀ ਤੋਂ ਛਾਂਟੀ ਕਰ ਦਿਤੀ ਹੈ। ਉਸ ਨੇ ਕਿਸਾਨਾਂ ਦੇ ਹੱਕ ਵਿੱਚ ਸਟੈਂਡ ਲਿਆ ਸੀ ਜਿਸ ਦੀ ਕੀਮਤ ਤਾਰਨੀ ਪਈ ਹੈ। ਉਸ ਨੂੰ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਾਰਨ ਦੱਸੋ ਨੋਟਿਸ ਦਿਤਾ ਸੀ ਤੇ ਇਸ ਨੋਟਿਸ ਦਾ ਜੁਆਬ ਦਿੰਦਿਆਂ ਜੋਸ਼ੀ ਨੇ ਕਿਹਾ ਸੀ ਕਿ ਸੂਬਾ ਪ੍ਰਧਾਨ ਪਾਰਟੀ ਹਾਈ ਕਮਾਂਡ ਨੂੰ ਕਿਸਾਨਾਂ ਦੇ ਮਸਲੇ ਸਮਝਾਉਣ ਵਿਚ ਅਸਫਲ ਸਾਬਤ ਹੋਏ ਹਨ ਤੇ ਇਸ ਲਈ ਉਨ੍ਹਾਂ ਨੂੰ ਆਪਣੇ ਆਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਅੱਜ ਸਾਬਕਾ ਮੰਤਰੀ ਨੂੰ ਪਾਰਟੀ ਨੇ ਕਿਸਾਨਾਂ ਦੇ ਹੱਕ ਵਿੱਚ ਸਟੈਂਡ ਲੈਣ ਦੇ ਮੁੱਦੇ ਤੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।
Related Posts
ਕਾਂਗਰਸ ਨੂੰ ਅਲਵਿਦਾ ਕਹਿ ‘ਆਪ’ ’ਚ ਸ਼ਾਮਲ ਹੋਏ ਰਮਨ ਬਹਿਲ
ਗੁਰਦਾਸਪੁਰ 9 ਨਵੰਬਰ (ਬਿਊਰੋ)- ਪਿਛਲੇ ਕਰੀਬ 100 ਸਾਲਾਂ ਤੋਂ ਗੁਰਦਾਸਪੁਰ ਸ਼ਹਿਰ ਅਤੇ ਸਰਹੱਦੀ ਜ਼ਿਲ੍ਹੇ ਦੀ ਸੇਵਾ ਕਰਦੇ ਆ ਰਹੇ ਰਮਨ ਬਹਿਲ…
ਦੀਵਾਲੀ ‘ਤੇ ਚੰਨੀ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, 3 ਰੁਪਏ ਸਸਤੀ ਹੋਈ ਬਿਜਲੀ
ਚੰਡੀਗੜ੍ਹ, 1 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਲੋਕਾਂ ਨੂੰ ਦੀਵਾਲੀ ਦਾ ਵੱਡਾ…
ਪੰਜਾਬ ਦੇ ਡਿਫਾਲਟਰ ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, ਜਲਦ ਲੈ ਲਓ ਸਕੀਮ ਦਾ ਲਾਹਾ
ਚੰਡੀਗੜ੍ਹ- ਪੰਜਾਬ ਦੇ ਡਿਫਾਲਟਰ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 25 ਮਈ…