ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਡੀ.ਜੀ.ਪੀ. ਦਾ ਸਪੱਸ਼ਟੀਕਰਨ, ਮੈਂ ਨਹੀਂ ਕਿਹਾ ਸਿੱਧੂ ਨੂੰ ਗੈਂਗਸਟਰ

dgp/nawanpunajb.com

ਚੰਡੀਗੜ੍ਹ, 30 ਮਈ – ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਡੀ.ਜੀ.ਪੀ. ਦਾ ਸਪੱਸ਼ਟੀਕਰਨ ਸਾਹਮਣੇ ਆਇਆ ਹੈ | ਬੀਤੇ ਦਿਨ ਹੋਈ ਪ੍ਰੈੱਸ ਕਾਨਫ਼ਰੰਸ ‘ਤੇ ਉਨ੍ਹਾਂ ਨੇ ਆਪਣਾ ਸਪਸ਼ਟੀਕਰਨ ਦਿੱਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਮੂਸੇਵਲਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ | ਉਨ੍ਹਾਂ ਦਾ ਕਹਿਣਾ ਹੈ ਅਸੀਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਾਂਗੇ |

ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਕਦੇ ਸਿੱਧੂ ਮੂਸੇਵਲਾ ਨੂੰ ਗੈਂਗਸਟਰ ਨਹੀਂ ਕਿਹਾ | ਉਨ੍ਹਾਂ ਦਾ ਕਹਿਣਾ ਸੀ ਕਿ ਲਾਰੇਂਸ ਬਿਸ਼ਨੋਈ ਗੈਂਗ ਨੇ ਇਸ ਦੀ ਜਿੰਮੇਵਾਰੀ ਲਈ ਹੈ | ਇਸ ਨਾਲ ਹੀ ਕਿਹਾ ਕਿ ਮੇਰੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ |

Leave a Reply

Your email address will not be published. Required fields are marked *