ਮਾਨਸਾ, 31 ਮਈ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਤੋਂ ਲੈ ਕੇ ਪਰਿਵਾਰ ਪਿੰਡ ਪੁੱਜ ਗਿਆ ਹੈ। ਇਸ ਗਮਗੀਨ ਮੌਕੇ ‘ਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਸਮਰਥਕਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਮਰਥਕਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦੇ ਦੇ ਨਾਅਰੇ ਵੀ ਲਾਏ ਜਾ ਰਹੇ ਹਨ।
ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਸ ਤੋਂ ਬਾਅਦ ਦੁਪਹਿਰ 12 ਵਜੇ ਦੇ ਕਰੀਬ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਮੌਕੇ ਸੁਰੱਖਿਆ ਮੁਲਾਜ਼ਮਾਂ ਅਤੇ ਪੰਜਾਬ ਪੁਲਸ ਦੀਆਂ ਗੱਡੀਆਂ ਵੀ ਮੌਜੂਦ ਹਨ। ਸਿੱਧੂ ਮੂਸੇਵਾਲਾ ਦੇ ਘਰ ਵੱਡੇ-ਵੱਡੇ ਕਲਾਕਾਰ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਦੁੱਖ ਪ੍ਰਗਟ ਕਰਨ ਲਈ ਪੁੱਜ ਚੁੱਕੀਆਂ ਹਨ।