ਜਲੰਧਰ ਵੈਸਟ ਤੋਂ ਵੱਡੀ ਖ਼ਬਰ, ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਗੰਨਮੈਨ ਦੀ ਗੋਲ਼ੀ ਲੱਗਣ ਨਾਲ ਮੌਤ

police/nawanpunajb.com

ਜਲੰਧਰ, 2 ਜੂਨ- ਜਲੰਧਰ ਵੈਸਟ ਹਲਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਦੇ ਗੰਨਮੈਨ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਉਸ ਦੀ ਲਾਸ਼ ਬਸਤੀ ਦਾਨਿਸ਼ਮੰਦਾਂ ਵਿਖੇ ਇਕ ਕਮਰੇ ’ਚੋਂ ਮਿਲੀ ਹੈ। ਕਿਹਾ ਜਾ ਰਿਹਾ ਹੈ ਕਿ ਗੰਨਮੈਨ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਮਿ੍ਰਤਕ ਦੀ ਪਛਾਣ ਮੂਲ ਰੂਪ ਨਾਲ ਮਹਿਤਪੁਰ ਦੇ ਰਹਿਣ ਵਾਲੇ ਪਵਨ ਕੁਮਾਰ (29) ਦੇ ਰੂਪ ’ਚ ਹੋਈ ਹੈ।

ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਪਵਨ ਕੁਮਾਰ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਪਵਨ ਦਾ ਘੇਰਲੂ ਕਲੇਸ਼ ਚੱਲ ਰਿਹਾ ਸੀ। ਪਿਛਲੇ 9 ਦਿਨਾਂ ਤੋਂ ਉਹ ਛੁੱਟੀ ’ਤੇ ਸੀ ਅਤੇ ਅੱਜ ਹੀ ਕੰਮ ’ਤੇ ਪਰਤਿਆ ਸੀ। ਇਸੇ ਦੌਰਾਨ ਉਸ ਨੇ ਕਮਰੇ ’ਚ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *