ਸਿੱਧੂ ਮੂਸੇਵਾਲਾ ਦੇ ਕਤਲ ਨੂੰ ‘ਆਪ’ ਆਗੂ ਮਨਵਿੰਦਰ ਕੰਗ ਨੇ ਵਿਰੋਧੀਆਂ ’ਤੇ ਵਿੰਨ੍ਹਿਆ ਨਿਸ਼ਾਨਾ

kang/nawanpunjab.com

ਚੰਡੀਗੜ੍ਹ, 2 ਜੂਨ (ਬਿਊਰੋ)–  ਆਮ ਆਦਮੀ ਪਾਰਟੀ ਦੇ ਆਗੂ ਮਨਵਿੰਦਰ ਸਿੰਘ ਕੰਗ ਵਲੋਂ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ‘ਆਪ’ ਆਗੂ ਮਨਵਿੰਦਰ ਕੰਗ ਨੇ ਮੂਸੇਵਾਲਾ ਦੇ ਹੋਏ ਕਤਲ ਨੂੰ ਲੈ ਕੇ ਵਿਰੋਧੀ ਪਾਰਟੀਆਂ ’ਤੇ ਸਿਆਸਤ ਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਵਿਰੋਧੀਆਂ ਦੇ ਸੁਰ ਬਦਲਦੇ ਨਜ਼ਰ ਆਏ ਹਨ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਨੇ ਸਿੱਧੂ ਮੂਸੇਵਾਲ ਦਾ ਸਿਆਸਤ ਦੇ ਤੌਰ ’ਤੇ ਇਸਤੇਮਾਲ ਕੀਤਾ ਹੈ ਅਤੇ ਉਸ ਦੀ ਮੌਤ ਤੋਂ ਬਾਅਦ ਉਸ ਨੂੰ ਸਿਆਸਤ ਲਈ ਵਰਤ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲ ਦੇ ਕੰਮ ਨੂੰ ਲੈ ਕੇ ਨਾ ਕਦੇ ਕੋਈ ਕੁਮੈਂਟ ਕੀਤਾ ਹੈ ਅਤੇ ਨਾ ਹੀ ਅਜਿਹਾ ਕਰਨ ਦਾ ਉਨ੍ਹਾਂ ਦਾ ਕੋਈ ਵਿਚਾਰ ਹੈ। ਵਿਰੋਧੀਆਂ ਨੇ ਮੂਸੇਵਾਲਾ ਨੂੰ ਗੈਂਗਸਟਰ ਤੋਂ ਲੈ ਕੇ ਦੇਸ਼ ਵਿਰੋਧੀ ਤੱਕ ਕਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਿਤਾਰੇ ਦੀ ਮੌਤ ’ਤੇ ਗੰਦੀ ਰਾਜਨੀਤੀ ਕੀਤੀ ਗਈ। ‘ਆਪ’ ਆਗੂ ਮਨਵਿੰਦਰ ਕੰਗ ਨੇ ਕਿਹਾ ਕਿ ਮੂਸੇਵਾਲ ਦਾ ਅਜੇ ਸਸਕਾਰ ਨਹੀਂ ਸੀ ਹੋਇਆ ਕਿ ਵਿਰੋਧੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਚੋਣ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ।

Leave a Reply

Your email address will not be published. Required fields are marked *