ਚੰਡੀਗੜ੍ਹ, 9 ਜੂਨ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ‘ਚ ਮੁੱਖ ਮੰਤਰੀ ਨੂੰ ਕਾਂਗਰਸ ਦਾ ਵਫ਼ਦ ਮਿਲਣ ਪੁੱਜਿਆ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਕਾਂਗਰਸ ਲੀਡਰਸ਼ਿਪ ਵੀ ਮੌਜੂਦ ਹਨ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਤੋਂ ਮੀਟਿੰਗ ਲਈ ਸਮਾਂ ਮੰਗਿਆ ਸੀ ਫ਼ਿਰ ਵੀ ਸਾਨੂੰ ਪੌਣਾ ਘੰਟਾ ਮੁੱਖ ਮੰਤਰੀ ਨਿਵਾਸ ਦੇ ਬਾਹਰ ਖੜ੍ਹਾ ਰੱਖਿਆ ਗਿਆ।
ਮੁੱਖ ਮੰਤਰੀ ਨਿਵਾਸ ਦੇ ਅੰਦਰ ਜਾਣ ਲਈ ਰਾਜਾ ਵੜਿੰਗ ਅਤੇ ਅਧਿਕਾਰੀਆਂ ਵਿਚਾਲੇ ਬਹਿਸ ਹੋ ਗਈ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪੰਜਾਬ ਦੀ ਗੱਲ ਕਰਨ ਆਏ ਹਾਂ। ਲੰਬਾ ਸਮਾਂ ਇੰਤਜ਼ਾਰ ਕਰਨ ਮਗਰੋਂ ਕਾਂਗਰਸ ਦਾ ਵਫ਼ਦ ਮੁੱਖ ਮੰਤਰੀ ਨਿਵਾਸ ਤੇ ਅੰਦਰ ਜਾ ਸਕੇ ਅਤੇ ਪੰਜਾਬ ਦੇ ਮੁੱਦਿਆਂ ਤੇ ਮੀਟਿੰਗ ਜਾਰੀ ਹੈ।