ਲੁਧਿਆਣਾ,12 ਜੁਲਾਈ (ਦਲਜੀਤ ਸਿੰਘ)- ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਲੁਧਿਆਣਾ ਪੁਲਿਸ ਵਲੋਂ ਮੁਕੱਦਮਾ ਦਰਜ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਦਾਰ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਲੁਧਿਆਣਾ ਫ਼ਿਰੋਜ਼ਪੁਰ ਰੋਡ ‘ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ।
ਰੋਸ ਪ੍ਰਦਰਸ਼ਨ ਵਿਚ ਸ਼ਰਨਜੀਤ ਸਿੰਘ ਢਿੱਲੋਂ,ਰਣਜੀਤ ਸਿੰਘ ਢਿੱਲੋਂ,ਮਹੇਸ਼ਇੰਦਰ ਸਿੰਘ ਗਰੇਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ ਸਮੇਤ ਕਈ ਆਗੂ ਹਾਜ਼ਰ ਸਨ ।