ਲੁਧਿਆਣਾ (ਬਿਊਰੋ) – ਹਾਈਕੋਰਟ ਨੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੂੰ ਜ਼ੋਰਦਾਰ ਝਟਕਾ ਦਿੱਤਾ ਹੈ। ਸਿਮਰਜੀਤ ਨੇ ਹਾਈਕੋਰਟ ’ਚ 3 ਪਟੀਸ਼ਨਾਂ ਦਾਖ਼ਲ ਕੀਤੀਆਂ ਸਨ। ਉਕਤ ਪਟੀਸ਼ਨਾਂ ਨੂੰ ਹਾਈਕੋਰਟ ਨੇ ਅੱਜ ਖਾਰਿਜ ਕਰ ਦਿੱਤਾ ਹੈ। ਸਿਮਰਜੀਤ ਬੈਂਸ ਦੀ ਜਬਰ-ਜ਼ਿਨਾਹ ਦੇ ਮਾਮਲੇ ‘ਚ ਜ਼ਮਾਨਤ ਦੀ ਪਾਈ ਪਟੀਸ਼ਨ ਨੂੰ ਵੀ ਖਾਰਿਜ ਕਰ ਦਿੱਤਾ ਹੈ ਅਤੇ ਪੀ.ਓ. ਘੋਸ਼ਿਤ ਕਰਨ ਦੇ ਖ਼ਿਲਾਫ਼ ਪਾਈ ਪਟੀਸ਼ਨ ਵੀ ਖਾਰਿਜ ਹੋ ਗਈ ਹੈ। ਅਦਾਲਤ ਨੇ ਸਿਮਰਜੀਤ ਅਤੇ ਹੋਰ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਹੈ।
ਇਸ ਤੋਂ ਇਲਾਵਾ ਸਿਮਰਜੀਤ ਬੈਂਸ ਨੇ ਸੀ.ਬੀ.ਆਈ ਤੋਂ ਮਾਮਲੇ ਦੀ ਜਾਂਚ ਕਰਵਾਉਣ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ, ਜਿਸਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਵਕੀਲ ਹਰੀਸ਼ ਰਾਏ ਢਾਂਦਾ ਵਲੋਂ ਕੀਤੀ ਗਈ ਹੈ।