ਲਾਲ ਕਿਲ੍ਹੇ ਹਿੰਸਾ ਮਾਮਲੇ ‘ਚ ਦੀਪ ਸਿੱਧੂ ਅਤੇ ਹੋਰ ਕਈ ਦੋਸ਼ੀ ਅਦਾਲਤ ‘ਚ ਹੋਏ ਪੇਸ਼

Deep_Sidhu/nawanpunjb.com

ਨਵੀਂ ਦਿੱਲੀ, 12 ਜੁਲਾਈ (ਦਲਜੀਤ ਸਿੰਘ)-  ਗਣਤੰਤਰ ਦਿਵਸ ‘ਤੇ ਲਾਲ ਕਿਲ੍ਹੇ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਮੁੱਖ ਸਾਜਿਸ਼ਕਰਤਾ ਦੀਪ ਸਿੱਧੂ ਅਤੇ ਹੋਰ ਕਈ ਦੋਸ਼ੀ ਸੋਮਵਾਰ ਨੂੰ ਦਿੱਲੀ ਦੀ ਇਕ ਅਦਾਲਤ ‘ਚ ਪੇਸ਼ ਹੋਏ। ਅਭਿਨੇਤਾ ਸਿੱਧੂ ਅਤੇ ਹੋਰ ਦੋਸ਼ੀ ਵੀਡੀਓ ਕਾਨਫਰੰਸ ਨਾਲ ਮੁੱਖ ਮੈਟਰੋਪਾਲਿਟਨ ਗਜੇਂਦਰ ਸਿੰਘ ਨਾਗਰ ਦੇ ਸਾਹਮਣੇ ਪੇਸ਼ ਹੋਏ। ਮੋਹਿੰਦਰ ਸਿੰਘ ਖ਼ਾਲਸਾ ਨਾਮੀ ਦੋਸ਼ੀ ਨੇ ਮੈਡੀਕਲ ਕਾਰਨਾਂ ਕਰ ਕੇ ਪੇਸ਼ੀ ਤੋਂ ਛੋਟ ਦੀ ਅਰਜ਼ੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਮੁੱਖ ਮੈਟਰੋਪਾਲਿਟਨ ਮੈਜਿਸਟਰੇਟ ਨੇ ਪੁਲਸ ਨੂੰ ਨਿਰਦੇਸ਼ ਦਿੱਤਾ ਕਿ ਸਾਰੇ ਦੋਸ਼ੀਆਂ ਨੂੰ ਪੂਰਕ ਦੋਸ਼ ਪੱਤਰ ਮੁਹੱਈਆ ਕਰਵਾਇਆ ਜਾਵੇ। ਅਗਲੀ ਸੁਣਵਾਈ 22 ਜੁਲਾਈ ਨੂੰ ਹੋਵੇਗੀ।

ਦੱਸਣਯੋਗ ਹੈ ਕਿ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢੀ ਸੀ ਅਤੇ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਨੂੰ ਦਾਖ਼ਲ ਹੋ ਗਏ ਸਨ। ਉਨ੍ਹਾਂ ਨੇ ਲਾਲ ਕਿਲ੍ਹੇ ਦੀ ਪ੍ਰਾਚੀਰ ‘ਤੇ ਕੇਸਰੀ ਝੰਡਾ ਵੀ ਲਹਿਰਾਇਆ। ਇਸ ਦੌਰਾਨ ਪੁਲਸ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਝੜਪ ਹੋ ਗਈ। ਦਿੱਲੀ ਪੁਲਸ ਅਨੁਸਾਰ ਉਨ੍ਹਾਂ ਕੋਲ ਇਸ ਗੱਲ ਦੇ ਇਲੈਕਟ੍ਰਾਨਿਕ ਸਬੂਤ ਹਨ ਕਿ ਸਿੱਧੂ ਨੇ ਲਾਠੀ ਅਤੇ ਝੰਡੇ ਲੈ ਕੇ ਆਪਣੇ ਸਮਰਥਕਾਂ ਲਾਲ ਕਿਲ੍ਹੇ ‘ਚ ਪ੍ਰਵੇਸ਼ਕੀਤਾ ਸੀ ਅਤੇ ਹਿੰਸਾ ਨੂੰ ਉਤਸ਼ਾਹ ਦਿੱਤਾ। ਸਿੱਧੂ ਨੂੰ 2 ਮਹੀਨੇ ਤੋਂ ਵੱਧ ਸਮੇਂ ਤੱਕ ਜੇਲ੍ਹ ‘ਚ ਰਹਿਣ ਤੋਂ ਬਾਅਦ 17 ਅਪ੍ਰੈਲ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ।

Leave a Reply

Your email address will not be published. Required fields are marked *