ਨਵੀਂ ਦਿੱਲੀ, 11 ਜੂਨ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਦੇ ਦੌਰੇ ‘ਤੇ ਆਉਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸ ਸੇਵਾ ਸ਼ੁਰੂ ਕਰਨ ਦੀ ਰਸਮੀ ਸ਼ੁਰੂਆਤ ਕਰਨਗੇ।
ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੰਜਾਬ ਦੇ ਜਲੰਧਰ ਪੁੱਜਣਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੱਸਾਂ ਨੂੰ ਹਰੀ ਝੰਡੀ ਦਿਖਾ ਦਿੱਲੀ ਏਅਰਪੋਟਰ ਵੱਲ ਰਵਾਨਾ ਕਰਨਗੇ।