ਚੰਡੀਗੜ੍ਹ, 13 ਜੂਨ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿਸਾਨਾਂ ਨਾਲ ਵਾਅਦੇ ਮੁਤਾਬਿਕ ਝੋਨੇ ਦੀ ਲਵਾਈ ਕੱਲ੍ਹ ਤੋਂ ਸ਼ੁਰੂ ਹੋਵੇਗੀ। ਤੁਹਾਡੀ ਸਰਕਾਰ ਨੇ 8 ਘੰਟੇ ਨਿਰਵਿਘਨ ਸਪਲਾਈ ਦਾ ਇੰਤਜ਼ਾਮ ਕੀਤਾ ਹੋਇਆ ਹੈ।
ਪਾਣੀ ਦਾ ਡਿਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ। ਇਸ ਲਈ ਕਿਸਾਨ ਵੀਰਾਂ ਨੂੰ ਅਪੀਲ ਹੈ ਕਿ ਸੁਚੇਤ ਹੋ ਕੇ ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰਦੇ ਹੋਏ ਪਾਣੀ ਅਤੇ ਧਰਤੀ ਨੂੰ ਬਚਾਈਏ।