ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਕੀਤਾ ਗ੍ਰਿਫ਼ਤਾਰ

lawrenace/nawanpunjab.com

ਨਵੀਂ ਦਿੱਲੀ, 14 ਜੂਨ- ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ। ਕੋਰਟ ਨੇ ਪੰਜਾਬ ਪੁਲਸ ਨੂੰ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਟਰਾਂਜਿਟ ਰਿਮਾਂਡ ‘ਤੇ ਫ਼ੈਸਲਾ ਆਉਣਾ ਬਾਕੀ ਹੈ। ਪੰਜਾਬ ਪੁਲਸ ਨੇ ਕੋਰਟ ’ਚ ਕਿਹਾ ਕਿ ਲਾਰੈਂਸ ਨੇ ਖ਼ੁਦ ਸਿੱਧੂ ਮੂਸੇਵਾਲਾ ਦੇ ਕਤਲ ਦਾ ਜ਼ੁਰਮ ਕਬੂਲਿਆ ਹੈ।

ਪੰਜਾਬ ਪੁਲਸ ਨੇ ਕਿਹਾ ਕਿ ਗੋਲਡੀ ਬਰਾੜ ਨਾਲ ਤਮਾਮ ਸੰਗੀਨ ਅਪਰਾਧਾਂ ’ਚ ਲਾਰੈਂਸ ਦੀ ਸ਼ਮੂਲੀਅਤ ਹੈ। ਇਸ ਲਈ ਮਾਮਲੇ ਦੀ ਜਾਂਚ ਲਈ ਬਿਸ਼ਨੋਈ ਦੀ ਟਰਾਂਜਿਟ ਰਿਮਾਂਡ ਸਾਨੂੰ ਦਿੱਤੀ ਜਾਵੇ। ਦੂਜੇ ਪਾਸੇ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਪੰਜਾਬ ਪੁਲਸ ਵੱਲੋਂ ਟਰਾਂਜ਼ਿਟ ਰਿਮਾਂਡ ਦੀ ਮੰਗ ਦਾ ਵਿਰੋਧ ਕਰਦਿਆਂ ਕਿਹਾ ਕਿ ਬਿਸ਼ਨੋਈ ਦੀ ਪੰਜਾਬ ’ਚ ਜਾਨ ਨੂੰ ਖ਼ਤਰਾ ਹੈ। ਜੇਕਰ ਲਾਰੈਂਸ ਨੂੰ ਪੰਜਾਬ ਲਿਜਾਇਆ ਜਾਂਦਾ ਹੈ ਤਾਂ ਉਸ ਦਾ ਐਨਕਾਊਂਟਰ ਵੀ ਹੋ ਸਕਦਾ ਹੈ।

Leave a Reply

Your email address will not be published. Required fields are marked *