ਜਲੰਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜਲੰਧਰ ਬੱਸ ਅੱਡੇ ਤੋਂ ਸਰਕਾਰੀ ਬੱਸਾਂ ਨੂੰ ਦਿੱਲੀ ਏਅਰਪੋਰਟ ਲਈ ਰਵਾਨਾ ਕੀਤਾ ਜਾਣਾ ਹੈ। ਕੇਜਰੀਵਾਲ ਦੇ ਜਲੰਧਰ ਆਉਣ ਤੋਂ ਪਹਿਲਾਂ ਹੀ ਜ਼ਿਲ੍ਹੇ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਇਕ ਧਾਰਮਿਕ ਸਥਾਨ ਨੇੜੇ ਕੰਧਾਂ ‘ਤੇ ‘ਖ਼ਾਲਿਸਤਾਨ-ਜ਼ਿੰਦਾਬਾਦ’ ਦੇ ਨਾਅਰੇ ਲਿਖੇ ਗਏ ਹਨ। ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਚੁੱਕੀ ਹੈ ਪਰ ਕੋਈ ਸੰਤੋਖਜਨਕ ਜਵਾਬ ਨਹੀਂ ਦਿੱਤਾ ਜਾ ਰਿਹਾ। ਪੁਲਸ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।