ਤਪਾ ਮੰਡੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਗ੍ਰਵਾਲ ਧਰਮਸ਼ਾਲਾ ਤਪਾ ‘ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਗੁਰੂਆਂ ਦੇ ਦਿੱਤੇ ਉਪਦੇਸ਼ ‘ਤੇ ਚੱਲਣ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀਆਂ ਸਿੱਖਿਆਵਾਂ ਅਨੁਸਾਰ ਜੁਲਮ ਕਰਨਾ ਵੀ ਬੁਰਾ ਹੈ ਅਤੇ ਸਹਿਣਾ ਵੀ ਬੁਰਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੇ ਨਾ ਕੋਈ ਡਾਕਾ ਮਾਰਿਆਂ ਨਾ ਕੋਈ ਚੋਰੀ ਕੀਤੀ। ਉਨ੍ਹਾਂ ਨੇ ਸਮੇਂ ਦੇ ਸਰਕਾਰ ਵੱਲੋਂ ਸਿੱਖ ਧਰਮ ਅਤੇ ਸਿੱਖ ਕੌਮ ‘ਤੇ ਜੋ ਜੁਲਮ ਕੀਤੇ ਸਨ ਉਨ੍ਹਾਂ ਜੁਲਮਾਂ ਨੂੰ ਬੰਦੀ ਸਿੰਘ ਸਹਾਰ ਨਹੀਂ ਸਕੇ ਅਤੇ ਉਨ੍ਹਾਂ ਨੂੰ ਇਸ ਕਰਕੇ ਹੀ ਜੇਲ੍ਹਾਂ ‘ਚ ਜਾਣਾ ਪਿਆ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ 22 ਸਾਲ ਤੋਂ ਜੇਲ੍ਹ ‘ਚ ਬੰਦ ਹਨ ਅਤੇ ਉਸ ਨੂੰ ਆਪਣੇ ਪਿਤਾ ਦੇ ਭੋਗ ਤੇ ਸਿਰਫ਼ ਇਕ ਘੰਟੇ ਦੀ ਪੈਰੋਲ ਤੇ ਛੁੱਟੀ ਮਿਲੀ ਸੀ ਅਤੇ ਉਸ ਨੂੰ 8 ਗੁਣਾ 8 ਦੇ ਜੇਲ੍ਹ ‘ਚ ਬੰਦ ਕੀਤਾ ਗਿਆ ਹੈ।
ਉਸ ਨੇ ਕਿਹਾ ਜਦੋਂ ਪ੍ਰਕਾਸ ਸਿੰਘ ਬਾਦਲ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆਂ ਤਾਂ ਉਸ ਕੋਲ ਅਫਸਰਾਂ ਨੇ ਇੱਕ ਚਿੱਠੀ ਪੇਸ਼ ਕੀਤੀ ਜਿਸ ਵਿੱਚ ਕਿਹਾ ਗਿਆ ਸੀ ਕਿ ਸੁਪਰੀਮ ਕੋਰਟ ਨੇ ਭਾਈ ਰਾਜੋਆਣਾ ਨੂੰ ਫਾਂਸੀ ਦੀ ਤਾਰੀਖ ਤੈਅ ਕੀਤੀ ਹੈ ਇਸ ਫਾਂਸੀ ਲਈ ਪੰਜਾਬ ਦੇ ਮੁੱਖ ਮੰਤਰੀ ਦੇ ਦਸਤਖਤ ਜਰੂਰੀ ਹਨ ਪਰ ਮੁੱਖ ਮੰਤਰੀ ਨੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਜਿਸ ‘ਤੇ ਅਫ਼ਸਰਾਂ ਨੇ ਕਿਹਾ ਕਿ ਜੇ ਦਸਖਤ ਨਾ ਕੀਤੇ ਤਾਂ ਸੁਪਰੀਮ ਕੋਰਟ ਸਰਕਾਰ ਤੋੜ ਸਕਦੀ ਹੈ।