ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 2 ਸਾਲ ਪਹਿਲਾਂ ਪੂਰਬੀ ਲੱਦਾਖ ’ਚ ਚੀਨੀ ਫੌਜੀਆਂ ਨਾਲ ਹਿੰਸਕ ਝੜਪ ’ਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਬਲਿਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਦੋ ਦਿਨ ਦੀ ਜੰਮੂ-ਕਸ਼ਮੀਰ ਯਾਤਰਾ ’ਤੇ ਆਏ ਰੱਖਿਆ ਮੰਤਰੀ ਨੇ ਵੀਰਵਾਰ ਨੂੰ ਇਕ ਟਵੀਟ ’ਚ ਕਿਹਾ,‘ਗਲਵਾਨ ਦੇ ਨਾਇਕਾਂ ਨੂੰ ਯਾਦ ਕਰ ਰਿਹਾ ਹਾਂ, ਜਿਨ੍ਹਾਂ ਨੇ ਦੇਸ਼ ਦੇ ਸਨਮਾਨ ਦੀ ਰੱਖਿਆ ਲਈ ਬਹਾਦੁਰੀ ਨਾਲ ਲੜਦੇ ਹੋਏ 15 ਅਤੇ 16 ਜੂਨ 2020 ਨੂੰ ਸਰਵਉੱਚ ਬਲਿਦਾਨ ਦਿੱਤਾ। ਉਨ੍ਹਾਂ ਦੀ ਹਿੰਮਤ, ਬਹਾਦੁਰੀ ਅਤੇ ਬਲਿਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ। ਮੈਂ ਉਨ੍ਹਾਂ ਸਾਰੇ ਬਹਾਦਰ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।
Related Posts
ਅਮਰੀਕਾ ‘ਚ ਤੂਫਾਨ ਨੇ ਮਚਾਈ ਤਬਾਹੀ, ਦਰਜਨਾਂ ਵਾਹਨ ਹਾਦਸਾਗ੍ਰਸਤ ਤੇ 6 ਲੋਕਾਂ ਦੀ ਮੌਤ
ਸ਼ਿਕਾਗੋ (ਆਈ.ਏ.ਐੱਨ.ਐੱਸ.) ਅਮਰੀਕਾ ਦੇ ਇਲੀਨੋਇਸ ਰਾਜ ਵਿੱਚ ਇੱਕ ਪ੍ਰਮੁੱਖ ਹਾਈਵੇਅ ‘ਤੇ ਧੂੜ ਭਰਿਆ ਤੂਫ਼ਾਨ ਆਉਣ ਕਾਰਨ ਦਰਜਨਾਂ ਵਾਹਨ ਆਪਸ ਵਿੱਚ…
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ ’ਤੇ ਸ਼ਰਧਾਂਜਲੀਆਂ, ਮੋਦੀ ਨੇ ਵੀ ਯਾਦ ਕੀਤਾ
ਨਵੀਂ ਦਿੱਲੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਈ ਹੋਰ ਸੀਨੀਅਰ ਨੇਤਾਵਾਂ…
ਮਹਾਰਾਸ਼ਟਰ ਵਿਚ ਇਮਾਰਤ ਨੂੰ ਲੱਗੀ ਅੱਗ, 7 ਦੀ ਮੌਤ
ਮੁੰਬਈ, 22 ਜਨਵਰੀ (ਬਿਊਰੋ)- ਮਹਾਰਾਸ਼ਟਰ ਦੇ ਮੁੰਬਈ ਦੇ ਤਾਰਦੇਵ ‘ਚ ਭਾਟੀਆ ਹਸਪਤਾਲ ਨੇੜੇ ਕਮਲਾ ਇਮਾਰਤ ਦੀ 20ਵੀਂ ਮੰਜ਼ਿਲ ‘ਚ ਅੱਗ…