ਨਵੀਂ ਦਿੱਲੀ– ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਸਾਹ ਨਲੀ ’ਚ ਗੰਭੀਰ ਇਨਫੈਕਸ਼ਨ ਨਾਲ ਜੂਝ ਰਹੀ ਹੈ। ਕੋਰੋਨਾ ਹੋਣ ਤੋਂ ਬਾਅਦ ਪਿਛਲੇ ਦਿਨੀਂ ਉਨ੍ਹਾਂ ਦੇ ਨੱਕ ’ਚੋਂ ਖੂਨ ਨਿਕਲਿਆ ਸੀ। ਉਨ੍ਹਾਂਦੇ ਸਿਹਤ ਨੂੰ ਲੈ ਕੇ ਕਾਂਗਰਸ ਨੇ ਸ਼ੁੱਕਰਵਾਰ ਨੂੰ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਬੁਲਾਰੇ ਜੈਰਾਮ ਰਮੇਸ਼ ਨੇ ਦੱਸਿਆ ਕਿ ਸੋਨੀਆ ਗਾਂਧੀ ਅਜੇ ਵੀ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ’ਚ ਦਾਖਲ ਹਨ। ਉਨ੍ਹਾਂ ਦੀ ਸਾਹ ਵਾਲੀ ਨਲੀ ’ਚ ਇਨਫੈਕਸ਼ਨ ਅਤੇ ਕੋਵਿਡ-19 ਤੋਂ ਬਾਅਦ ਦੀਆਂ ਜਟਿਲਤਾਵਾਂ ਦਾ ਇਲਾਜ ਜਾਰੀ ਹੈ। ਉਹ ਡਾਕਟਰਾਂ ਦੀ ਨਿਗਰਾਨੀ ’ਚ ਹਨ।
ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਦੀ ਹੇਠਲੀ ਸਾਹ ਨਲੀ ’ਚ ‘ਫੰਗਲ ਇਨਫੈਕਸ਼ਨ’ ਦਾ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਇਸ ਇਨਫੈਕਸ਼ਨ ਅਤੇ ਕੋਵਿਡ-19 ਇਨਫੈਕਸ਼ਨ ਤੋਂ ਬਾਅਦ ਦੀਆਂ ਜਟਿਲਤਾਵਾਂ ਦੇ ਮੱਦੇਨਜ਼ਰ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕੋਵਿਡ ਹੋਣ ਤੋਂ ਬਾਅਦ ਸਿਹਤ ਸੰਬੰਧੀ ਪਰੇਸ਼ਾਨੀਆਂ ਕਾਰਨ 12 ਜੂਨ ਨੂੰ ਸਰ ਗੰਗਾਰਾਮ ਹਸਪਤਾਲ ’ਚ ਦਾਖਲ ਕਰਵਾਇਆ ਗਿਆਸੀ। ਉਹ 2 ਜੂਨ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਈ ਗਈ ਸੀ।