ਅਫ਼ਗਾਨਿਸਤਾਨ ‘ਚ ਵੱਸਦੇ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਭਾਰਤ ਸਰਕਾਰ- ਐਡਵੋਕੇਟ ਧਾਮੀ

dhami/nawanpunjab.com

ਅੰਮ੍ਰਿਤਸਰ, 18 ਜੂਨ- ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪਰਵਾਨ ‘ਚ ਸਵੇਰ ਸਮੇਂ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘੱਟ ਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁੱਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ਼ ਕਰਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ‘ਚ ਇਸ ਤੋਂ ਪਹਿਲਾਂ ਵੀ ਸਿੱਖਾਂ ‘ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉੱਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਿਲਾਂ ‘ਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।

Leave a Reply

Your email address will not be published. Required fields are marked *