ਸੰਗਰੂਰ, 21 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਏਜੰਸੀਆਂ ਸਮੇਤ ਹੋਰਨਾਂ ਪੰਜ ਸੂਬਿਆਂ ਨਾਲ ਮਿਲ ਕੇ ਪ੍ਰਸਿੱਧ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੀ ਹੱਤਿਆ ਦੀ ਜਾਂਚ ਕਰ ਰਹੀ ਹੈ। ਇਸ ਲਈ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਤਿੰਨ ਮਹੀਨਿਆਂ ‘ਚ ‘ਆਪ’ ਸਰਕਾਰ ਵਲੋਂ ਕੀਤੇ ਕੰਮਾਂ ਤੋਂ ਪ੍ਰੇਸ਼ਾਨ ਹੋ ਰਹੀਆਂ ਹਨ। ਇਸ ਲਈ ਇਹ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਆਪਣੇ ਝੂਠੇ ਦਾਅਵਿਆਂ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਇੱਥੋਂ ਤੱਕ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨ ‘ਚ ਪੈਦਾ ਕੀਤੇ ਗਏ ਗੈਂਗਸਟਰਾਂ ਬਾਰੇ ਵੀ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਦੱਸ ਰਹੀਆਂ ਹਨ। ਉਨ੍ਹਾਂ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।