ਅਗਨੀਪਥ ਯੋਜਨਾ ਦੇ ਹੱਕ ‘ਚ ਤਿੰਨ ਫ਼ੌਜ ਮੁਖੀਆਂ ਵਲੋਂ ਕੀਤੀ ਬਿਆਨਬਾਜ਼ੀ ਗ਼ਲਤ- ਟਿਕੈਤ

kisan/nawanpunjab.com

ਸ੍ਰੀ ਅਨੰਦਪੁਰ ਸਾਹਿਬ, 22 ਜੂਨ- ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੀਤੀ ਗਈ ਅਗਨੀਪਥ ਯੋਜਨਾ ਬਿਲਕੁਲ ਗ਼ਲਤ ਹੈ, ਜਿਸ ਨਾਲ ਦੇਸ਼ ਦੀ ਜਵਾਨੀ ਨਾਲ ਕੇਂਦਰ ਸਰਕਾਰ ਧੋਖਾ ਕਰ ਰਹੀ ਹੈ। ਇਸ ਧੋਖੇ ਦੇ ਰੋਸ ਵਜੋਂ 24 ਜੂਨ ਨੂੰ ਪੂਰੇ ਦੇਸ਼ ‘ਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਦੇਸ਼ ਦੀਆਂ ਤਿੰਨੋਂ ਸੈਨਾਵਾਂ ਦੇ ਮੁਖੀ ਅਗਨੀਪਥ ਯੋਜਨਾ ਨੂੰ ਸਹੀ ਸਾਬਿਤ ਕਰਨ ਲਈ ਸਪੱਸ਼ਟੀਕਰਨ ਦੇ ਰਹੇ ਹਨ, ਜੋ ਕਿ ਬਿਲਕੁਲ ਗ਼ਲਤ ਹੈ। ਸੈਨਾ ਨੂੰ ਰਾਜਨੀਤੀ ‘ਚ ਨਹੀਂ ਪੈਣਾ ਚਾਹੀਦਾ ਹੈ ਤੇ ਆਪਣਾ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਦਲਜੀਤ ਸਿੰਘ ਭਿੰਡਰ, ਭਾਈ ਅਮਰਜੀਤ ਸਿੰਘ ਚਾਵਲਾ, ਮਨਜਿੰਦਰ ਸਿੰਘ ਬਰਾੜ ਵੀ ਉਨ੍ਹਾਂ ਦੇ ਨਾਲ ਸਨ।

Leave a Reply

Your email address will not be published. Required fields are marked *