ਚੰਡੀਗੜ੍ਹ, 22 ਜੂਨ- ਚੰਡੀਗੜ੍ਹ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕਿਟ ‘ਚ ਅੱਗ ਲੱਗ ਗਈ। ਅੱਗ ਲੱਗਣ ਨਾਲ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ। ਕਈ ਦੁਕਾਨਾਂ ਇਸ ਅੱਗ ਦੀ ਲਪੇਟ ‘ਚ ਆ ਗਈਆਂ ਹਨ। ਅੱਗ ਲੱਗਣ ਦੇ ਬਾਅਦ ਧੂੰਏ ਦਾ ਗੁਬਾਰ ਉੱਠ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੇ ਪੁਲਿਸ ਅਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅੱਗ ਦਾ ਕਾਲਾ ਧੂੰਆ ਨੇੜੇ-ਤੇੜੇ ਦੇ ਏਰੀਏ ‘ਚ ਫੈਲ ਰਿਹਾ ਹੈ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਅੱਗ ਬੁਝਾਉਣ ਵਾਲੇ ਕਰਮਚਾਰੀ ਅੱਗ ਬੁਝਾਉਣ ‘ਚ ਲੱਗੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਾਮ 4 ਵਜੇ ਦੇ ਕਰੀਬ ਫਰਨੀਚਰ ਮਾਰਕਿਟ ‘ਚ ਅੱਗ ਲੱਗਣ ਦੀ ਘਟਨਾ ਘਟੀ ਹੈ। ਹਾਲਾਂਕਿ ਇਹ ਅੱਗ ਕਿਵੇਂ ਲੱਗੀ ਇਸ ਦੀ ਪੁਖ਼ਤਾ ਜਾਣਕਾਰੀ ਨਹੀਂ ਮਿਲ ਸਕੀ ਹੈ।