ਸੰਗਰੂਰ/ਚੰਡੀਗੜ੍ਹ : ਸੰਗਰੂਰ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਸਵੇਰ ਤੋਂ ਹੀ ਵੋਟਾਂ ਪੈਣ ਦਾ ਕੰਮ ਜਾਰੀ ਹੈ। ਜਿੱਥੇ ਵੋਟਰਾਂ ‘ਚ ਵੋਟ ਪਾਉਣ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਚੋਣ ਮੈਦਾਨ ‘ਚ ਨਿੱਤਰੇ ਉਮੀਦਵਾਰਾਂ ਵੱਲੋਂ ਵੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ‘ਚ ਕਿਹਾ ਹੈ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਉਨ੍ਹਾਂ ਦੀ ਅਪੀਲ ਹੈ ਕਿ ਇਸ ਜ਼ਿਮਨੀ ਚੋਣ ‘ਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੋ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ।