NIA ਨੇ ਲੁਧਿਆਣਾ, ਫ਼ਿਰੋਜ਼ਪੁਰ ਤੇ ਗੁਰਦਾਸਪੁਰ ਸਣੇ 7 ਥਾਵਾਂ ‘ਤੇ ਮਾਰੀ ਰੇਡ, ਜ਼ਬਤ ਕੀਤੇ ਅੱਤਵਾਦੀ ਰਿੰਦਾ ਦੇ ਦਸਤਾਵੇਜ਼

nia/nawanpunjab.com

ਚੰਡੀਗੜ੍ਹ (ਬਿਊਰੋ)- ਹਰਿਆਣਾ ਦੇ ਕਰਨਾਲ ਜ਼ਿਲ੍ਹੇ ਤੋਂ ਆਈ.ਈ.ਡੀ. ਨਾਲ ਸਬੰਧਤ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਰਾਸ਼ਟਰੀ ਜਾਂਚ ਏਜੰਸੀ ਵਲੋਂ ਪੰਜਾਬ ਵਿੱਚ ਵੱਖ-ਵੱਖ ​​ਥਾਵਾਂ ’ਤੇ ਛਾਪੇਮਾਰੀ ਕਰਨ ਦਾ ਮਾਮਲਾ ਸਾਹਮਣੇ ਆਇਆਹੈ। ਮਿਲੀ ਜਾਣਕਾਰੀ ਅਨੁਸਾਰ ਐੱਨ.ਆਈ.ਏ ਨੇ ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਸਪੁਰ ਦੀਆਂ 7 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਗੱਲ ਦੀ ਜਾਣਕਾਰੀ ਐੱਨ.ਆਈ.ਏ. ਦੇ ਇੱਕ ਸੀਨੀਅਰ ਅਧਿਕਾਰੀ ਵਲੋਂ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰੀ ਜਾਂਚ ਏਜੰਸੀ ਵਲੋਂ ਅੱਜ ਕੀਤੀ ਗਈ ਛਾਪੇਮਾਰੀ ਦੌਰਾਨ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਨਾਲ ਸਬੰਧਤ ਦਸਤਾਵੇਜ਼, ਡਿਜੀਟਲ ਉਪਕਰਨ, ਵਿੱਤੀ ਲੈਣ-ਦੇਣ, ਜਾਇਦਾਦ ਦੇ ਵੇਰਵੇ ਅਤੇ ਹੋਰ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ।

ਦੱਸ ਦੇਈਏ ਕਿ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਬਸਤਾਰਾ ਟੋਲ ਪਲਾਜ਼ਾ ਮਧੂਬਨ, ਕਰਨਾਲ, ਹਰਿਆਣਾ ਤੋਂ ਆਈ.ਈ.ਡੀ. ਅਤੇ ਅਸਲਾ/ਗੋਲਾ ਬਾਰੂਦ ਜ਼ਬਤ ਹੋਇਆ ਸੀ। ਇਸ ’ਚ 03 ਆਈ.ਈ.ਡੀ., 01 ਪਿਸਤੌਲ, 02 ਮੈਗਜ਼ੀਨ, 31 ਜਿੰਦਾ ਰੌਂਦ, 06 ਮੋਬਾਈਲ ਅਤੇ 1.30 ਲੱਖ ਦੀ ਨਕਦੀ ਬਰਾਮਦ ਕੀਤੀ ਗਈ ਸੀ। ਇਸ ਦੌਰਾਨ ਇੱਕ ਚਿੱਟੇ ਰੰਗ ਦੀ ਇਨੋਵਾ ਕਾਰ ਸਣੇ ਚਾਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਇਹ ਕੇਸ ਸ਼ੁਰੂ ਵਿੱਚ ਐੱਫ.ਆਈ.ਆਰ. ਨੰਬਰ 141/22 ਮਿਤੀ 05.05.2022 ਨੂੰ ਪੀ.ਐੱਸ. ਮਧੂਬਨ, ਜ਼ਿਲ੍ਹਾ ਕਰਨਾਲ, ਹਰਿਆਣਾ ਵਿੱਚ ਦਰਜ ਕੀਤਾ ਗਿਆ ਸੀ ਅਤੇ 05.05.2022 ਨੂੰ ਬੀ ਐੱਨ.ਆਈ.ਏ. ਨੇ ਇਸ ਮਾਮਲੇ ਦੀ ਮੁੜ ਤੋਂ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਸੀ।

Leave a Reply

Your email address will not be published. Required fields are marked *