ਜ.ਸ., ਬਠਿੰਡਾ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਏ ਉਸ ਦੇ ਗੀਤ ‘ਐਸਵਾਈਐਲ’ ਨੇ ਨਵੀਂ ਹਲਚਲ ਮਚਾ ਦਿੱਤੀ ਹੈ। ਮੂਸੇਵਾਲਾ ਦੇ ਇਸ ਗੀਤ ਵਿੱਚ ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਹੈ। ਜਟਾਣਾ ਉਹ ਵਿਅਕਤੀ ਹੈ ਜਿਸ ਨੇ 23 ਜੁਲਾਈ 1990 ਨੂੰ ਆਪਣੇ ਸਾਥੀਆਂ ਨਾਲ ਮਿਲ ਕੇ ਸਤਲੁਜ-ਯਮੁਨਾ ਲਿੰਕ ਨਹਿਰ ਨਾਲ ਸਬੰਧਤ ਦੋ ਅਫਸਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬਾਅਦ ਵਿੱਚ ਉਹ ਵੀ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ।
ਇਸ ਹਮਲੇ ਦਾ ਅਸਰ ਅਜਿਹਾ ਹੋਇਆ ਕਿ ਸਾਰੇ ਅਧਿਕਾਰੀਆਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਨਹਿਰ ਦਾ ਕੰਮ ਅੱਧ ਵਿਚਾਲੇ ਹੀ ਛੱਡ ਕੇ ਚਲੇ ਗਏ। ਜਿੱਥੇ ਨਹਿਰ ਦਾ ਕੰਮ ਰੁਕ ਗਿਆ ਸੀ। ਉਸ ਤੋਂ ਬਾਅਦ ਅੱਜ ਤਕ ਇਹ ਕੰਮ ਸ਼ੁਰੂ ਨਹੀਂ ਹੋ ਸਕਿਆ, ਹਾਲਾਂਕਿ ਸਿਆਸੀ ਪਾਰਟੀਆਂ ਇਸ ਸਬੰਧੀ ਰੋਟੀਆਂ ਸੇਕ ਰਹੀਆਂ ਹਨ।