ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸੋਮਵਾਰ ਤਕ ਮੁਲਤਵੀ ਕਰ ਦਿੱਤੀ ਗਈ ਹੈ। ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਅਗਲੇ ਸੈਸ਼ਨ ਤੋਂ ਸਿਫ਼ਰ ਕਾਲ ਦੌਰਾਨ ਵਿਧਾਇਕ ਪਹਿਲਾਂ ਲਿਖ ਕੇ ਸਵਾਲ ਦੇਣਗੇ। ਸਾਰੇ ਵਿਧਾਇਕਾਂ ਨੇ ਸਪੀਕਰ ਦੀ ਤਜਵੀਜ਼ ‘ਤੇ ਮੋਹਰ ਲਗਾਈ। ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਹਾਲਤ ਬਾਰੇ ਸਫ਼ੈਦ ਪੱਤਰ ਸਦਨ ‘ਚ ਪੇਸ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ‘ਚ ਭ੍ਰਿਸ਼ਟਾਚਾਰ ਕਰਨ ਵਾਲੇ ਬਚਾਏ ਨਹੀਂ ਜਾਣਗੇ। ਕੋਈ ਝੂਠੇ ਵਾਅਦੇ ਨਹੀਂ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਕ ਵਿਧਾਇਕ ਇੱਕ ਪੈਨਸ਼ਨ ਦਾ ਬਿਲ ਇਸੇ ਸੈਸ਼ਨ ‘ਚ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੌ ਦਿਨਾਂ ‘ਚ ਇਤਿਹਾਸਕ ਫ਼ੈਸਲੇ ਲਏ ਹਨ।
ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ‘ਚ ਵੱਡਾ ਸੁਧਾਰ ਲਿਆਉਣ ਲਈ ਵਚਨਬੱਧ ਹੈ। ਬੱਚਿਆਂ ਨੂੰ ਕੁਆਲਟੀ ਐਜੂਕੇਸ਼ਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫੀਸਾਂ ਲੈਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਇਨ੍ਹਾਂ ਦੀ ਮਾਨਤਾ ਰੱਦ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਜ ਫਿਰ ਦੁਹਰਾਇਆ ਕਿ ਅਧਿਆਪਕਾਂ ਤੋਂ ਸਿਰਫ਼ ਸਿੱਖਿਆ ਦਾ ਕੰਮ ਲਿਆ ਜਾਵੇਗਾ ਜਲਦ ਹੀ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਲਈ 19 ਸਰਕਾਰੀ ਆਈਟੀਆਈ ਖੋਲ੍ਹੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਕਾਰਨ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿਚ ਜਾ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਰੁਜ਼ਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਬਲਕਿ ਲਾਹੌਰ ਰੁਜ਼ਗਾਰ ਮੰਗਦਿਅਂ ਨੂੰ ਪਾਣੀ ਦੀਆਂ ਬੁਛਾੜਾਂ ਤੇ ਲਾਠੀਆਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸੱਤ ਨਵੇਂ ਟਰੇਨਿੰਗ ਫਾਰ ਟ੍ਰੇਨਰ ਸੈਂਟਰ ਖੋਲ੍ਹੇ ਜਾਣਗੇ ਜਿਸ ਤਹਿਤ 15 ਹਜ਼ਾਰ ਨੌਜਵਾਨਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਦਰਾਂ ਅਗਸਤ ਤੋਂ ਪਿੰਡਾਂ ਤੇ ਸ਼ਹਿਰਾਂ ਵਿਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਮਜੋਰ ਵਰਗਾਂ ਲਈ ਪੱਚੀ ਹਜ਼ਾਰ ਮਕਾਨ ਬਣਾਉਣ ਦੀ ਯੋਜਨਾ ਹੈ। ਮਕਾਨਾਂ ਦੇ ਬਾਕਾਇਦਾ ਨਕਸ਼ੇ ਬਣਾਏ ਜਾ ਰਹੇ ਹਨ। CM ਨੇ ਕਿਹਾ 985 ਕਿਸਾਨਾਂ ਨੇ ਸਿੱਧੀ ਬਜਾਈ ਨਾਲ ਝੋਨਾ ਲਾਇਆ ਹੈ।
ਕਾਂਗਰਸੀ ਵਿਧਾਇਕਾਂ ਨੇ ਕੀਤਾ ਵਾਕਆਊਟ
ਵਿਰੋਧੀ ਧਿਰ ਨੇ ਰਾਜਪਾਲ ਦੇ ਭਾਸ਼ਣ ਸਮਾਂ ਨਾ ਦੇਣ ‘ਤੇ ਵਿਰੋਧ ਕੀਤਾ। ਕਾਂਗਰਸੀ ਵਿਧਾਇਕਾਂ ਨੇ ਸਦਨ ਤੋਂ ਵਾਕਆਊਟ ਲਿਆ।ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਲਈ ਬਹੁਤ ਵੱਡੀ ਦਿੱਕਤ ਹੈ ਕਿ ਬਾਹਰ ਲੋਕ ਨਹੀਂ ਸੁਣਦੇ। ਇਥੇ ਆਪਣੀ ਗੱਲ ਕਹਿ ਕੇ ਤੁਰ ਜਾਂਦੇ ਹਨ ਇਨ੍ਹਾਂ ਨੂੰ ਸੁਣਨ ਦੀ ਆਦਤ ਨਹੀਂ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਖਿਲਾਫ ਸਖ਼ਤੀ ਵਰਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਨੂੰ ਅਤਿ ਸੁਰੱਖਿਅਤ ਜੇਲ੍ਹਾਂ ਵਜੋਂ ਵਿਕਸਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਤੇ ਐੱਸਟੀਐੱਫ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਨਸ਼ਿਆਂ ਨਾਲ ਸਾਂਝ ਪਾਉਣ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੇ ਮਾਮਲੇ ‘ਚ ਢਿੱਲ ਵਰਤਣ ਵਾਲੇ ਅਫ਼ਸਰ ਖੁਦ ਜ਼ਿੰਮੇਵਾਰ ਹੋਣਗੇ।
ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ‘ਚ ਵੱਡਾ ਸੁਧਾਰ ਲਿਆਉਣ ਲਈ ਵਚਨਬੱਧ ਹੈ। ਬੱਚਿਆਂ ਨੂੰ ਕੁਆਲਟੀ ਐਜੂਕੇਸ਼ਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫੀਸਾਂ ਲੈਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਇਨ੍ਹਾਂ ਦੀ ਮਾਨਤਾ ਰੱਦ ਕੀਤੀ ਜਾਵੇਗੀ।