ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਕੇਂਦਰ ਸਰਕਾਰ ਦੀ ‘ਅਗਨੀਪਥ’ ਯੋਜਨਾ ਨੂੰ ਲੈ ਕੇ ਹੰਗਾਮਾ ਹੋ ਗਿਆ। ਵਿਧਾਨ ਸਭਾ ‘ਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਅਤੇ ਕਿਹਾ ਗਿਆ ਕਿ ਇਸ ਸਬੰਧੀ ਵਿਧਾਨ ਸਭਾ ‘ਚ ਮਤਾ ਪਾਸ ਹੋਣਾ ਚਾਹੀਦਾ ਹੈ। ਇਸ ਯੋਜਨਾ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਸਖ਼ਤ ਵਿਰੋਧ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਹ ਇਕ ਭਾਵਨਾਤਮਕ ਮੁੱਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਾਨੂੰਨ ਦੇ ਸਖ਼ਤ ਖ਼ਿਲਾਫ਼ ਹਨ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀਆਂ ਯੋਜਨਾਵਾਂ ਨੌਜਵਾਨਾਂ ਨਾਲ ਧੋਖਾ ਹਨ। ਉਨ੍ਹਾਂ ਨੇ ਕਿਹਾ ਕਿ ਆਲ ਪਾਰਟੀ ਸਹਿਮਤੀ ਇਸ ਮੁੱਦੇ ‘ਤੇ ਲਈ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ‘ਅਗਨੀਪਥ’ ਯੋਜਨਾ ਦੇ ਖ਼ਿਲਾਫ਼ ਅਸੀਂ ਵਿਧਾਨ ਸਭਾ ‘ਚ ਵੀ ਮਤਾ ਲੈ ਕੇ ਆਵਾਂਗੇ। ਭਗਵੰਤ ਮਾਨ ਨੇ ਕਿਹਾ ਅਜਿਹੇ ਕਾਨੂੰਨ ਨਹੀਂ ਬਣਨੇ ਚਾਹੀਦੇ ਅਤੇ ਇਨ੍ਹਾਂ ਦੇ ਖ਼ਿਲਾਫ਼ ਦੇਸ਼ ਦੀ ਹਰ ਵਿਧਾਨ ਸਭਾ ‘ਚ ਮੁੱਦਾ ਪਾਸ ਹੋਣਾ ਚਾਹੀਦਾ ਹੈ।