ਚੰਡੀਗੜ੍ਹ (ਬਿਊਰੋ) – ਪੰਜਾਬ ਵਿਧਾਨ ਸਭਾ ’ਚ ਅੱਜ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਆਯੂਸ਼ਮਾਨ ਯੋਜਨਾ ਪੰਜਾਬ ’ਚ ਲਾਗੂ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ ’ਚ ਪੰਜਾਬ ਦੇ ਸਕੂਲਾਂ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਬਜਟ ਪੂਰੀ ਤਰ੍ਹਾਂ ਦਿਸ਼ਾ ਹੀਣ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਰੇਕ ਵਿਅਕਤੀ ਦੇ ਵਿਕਾਸ ’ਚ ਉਸ ਦੀ ਸਿੱਖਿਆ ਦਾ ਮੁੱਢਲਾ ਯੋਗਦਾਨ ਹੈ। ਅੱਜ ਦੇ ਸਮੇਂ ’ਚ ਸਾਡਾ ਗਿਆਨ ਖ਼ਤਮ ਹੋ ਰਿਹਾ ਹੈ। ਸ਼ਰਮਾ ਨੇ ਕਿਹਾ ਕਿ ਸਾਡੇ ਬਹੁਤ ਸਾਰੇ ਪੁਰਾਣੇ ਆਦਰਸ਼ ਸਕੂਲ ਹਨ, ਜਿਨ੍ਹਾਂ ਨੂੰ ਲੈ ਕੇ ਸਰਕਾਰ ਦਾ ਕੀ ਵਿਚਾਰ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੀ ਸਰਕਾਰ ਉਨ੍ਹਾਂ ਪੁਰਾਣੇ ਆਦਰਸ਼ ਸਕੂਲਾਂ ਨੂੰ ਸਮਾਰਟ ਸਕੂਲ ਨਹੀਂ ਬਣਾ ਸਕਦੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਤੁਸੀਂ ਕਿਹਾ ਕਿ ਸਾਡਾ ਬਜਟ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਸਮਰਪਿਤ ਹੈ। ਜੇਕਰ ਅਜਿਹਾ ਹੈ ਤਾਂ ਤੁਸੀਂ ਕੇਂਦਰ ਸਰਕਾਰ ਦੀ ਆਯੂਸ਼ਮਾਨ ਯੋਜਨਾ ਨੂੰ ਲਾਗੂ ਕਰ ਦਿਓ। ਇਸ ਯੋਜਨਾ ਨਾਲ ਬਹੁਤ ਸਾਰੇ ਲੋਕਾਂ ਲਈ ਮਹੱਤਵਪੂਰਨ ਹੈ। ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ ’ਚ ਪੰਜਾਬ ਸਰਕਾਰ ਨੇ ਤੰਜ ਕਸਦੇ ਕਿਹਾ ਕਿ ‘ਪੱਲੇ ਨੀ ਧੇਲਾ, ਕਰਦੀ ਮੇਲਾ-ਮੇਲਾ’।