ਨਵੀਂ ਦਿੱਲੀ : ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਦਿੱਲੀ ਪੁਲਿਸ (Delhi Police) ਨੇ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਦੇ ਸ਼ਾਰਪ ਸ਼ੂਟਰ ਨਰੇਸ਼ ਕੁਮਾਰ ਅਰਜਨ (Naresh Kumar Arjun) ਨੂੰ ਪ੍ਰੋਡਕਸ਼ਨ ਵਾਰੰਟ (Production Warrant) ‘ਤੇ ਲਿਆ ਹੈ। ਸਿੱਧੂ ਮੂਸੇਵਾਲਾ ਕਤਲਕਾਂਡ (Sidhu Moose Wala Murder Case) ‘ਚ ਵਰਤੇ ਹਥਿਆਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ। ਨਰੇਸ਼ ਪਟਿਆਲਾ ਜੇਲ੍ਹ ‘ਚ ਬੰਦ ਸੀ। ਪਟਿਆਲਾ ਜੇਲ੍ਹ ਤੋਂ ਸ਼ਾਰਪ ਸ਼ੂਟਰ ਨਰੇਸ਼ ਕੁਮਾਰ ਦਾ ਦਿੱਲੀ ਪੁਲਿਸ ਨੇ 7 ਦਿਨਾ ਰਿਮਾਂਡ ਹਾਸਲ ਕੀਤਾ ਹੈ। ਉਸ ਕੋਲੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋ ਸਕਦੇ ਹਨ। ਦਿੱਲੀ ਪੁਲਿਸ ਬਾਕੀ ਮੁਲਜ਼ਮਾਂ ਦੇ ਸਾਹਮਣੇ ਬਿਠਾ ਕੇ ਸਵਾਲ-ਜਵਾਬ ਕਰੇਗੀ। ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ‘ਚੋਂ 6 ਨੇ ਨਰੇਸ਼ ਦਾ ਨਾਂ ਲਿਆ ਹੈ। ਲਾਰੈਂਸ-ਕਾਲਾ ਜਠੇੜੀ ਗੈਂਗ ਦੇ ਨਾਲ ਜੁੜਿਆ ਹੈ। ਉਹ ਲਾਰੈਂਸ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਨਰੇਸ਼ ‘ਤੇ ਹਰਿਆਣਾ, ਰਾਜਸਥਾਨ ਤੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ‘ਚ 10 ਤੋਂ ਵੱਧ ਮਾਮਲੇ ਦਰਜ ਹਨ। ਨਰੇਸ਼ ਨੂੰ ਵੀ 2018 ਵਿੱਚ ਖੰਨਾ ਪੁਲਿਸ ਨੇ ਮਾਰੇ ਗਏ ਗੈਂਗਸਟਰ ਰੁਪਿੰਦਰ ਗਾਂਧੀ ਦੇ ਭਰਾ ਮਨਮਿੰਦਰ ਗਾਂਧੀ ਉਰਫ਼ ਮਿੰਧੀ ਦੇ ਕਤਲ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ।