ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿਚ ਰਲੇਵਾਂ ਹੋਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਇਹ ਰਲੇਵਾਂ ਇਸੇ ਮਹੀਨੇ ਹੋ ਸਕਦਾ ਹੈ। ਸੂਤਰ ਦੱਸਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਅਜੇ ਵਿਦੇਸ਼ ਵਿਚ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਵਾਉਣ ਗਏ ਹਨ ਅਤੇ ਉਨ੍ਹਾਂ ਦੇ ਆਪਰੇਸ਼ਨ ਸਫਲ ਰਿਹਾ ਹੈ, ਉਹ ਅਗਲੇ ਹਫਤੇ ਤਕ ਵਾਪਸ ਪਰਤ ਸਕਦੇ ਹਨ। ਉਨ੍ਹਾਂ ਦੇ ਵਾਪਸ ਪਰਤਣ ਤੋਂ ਬਾਅਦ ਇਸ ਰਲੇਵੇਂ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਲੋਕ ਕਾਂਗਰਸ ਦੇ ਰਲੇਵੇਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ। ਖਾਸਕਰ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਵੀ ਫੌਕਸ ਕਰ ਰਹੀ ਹੈ।