ਅਜਨਾਲਾ, 2 ਜੁਲਾਈ- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਅਜਨਾਲਾ ਦੇ ਮੁੱਖ ਪ੍ਰਬੰਧਕ ਭਾਈ ਅਮਰੀਕ ਸਿੰਘ ਅਜਨਾਲਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ, ਜਿਸ ਦੌਰਾਨ ਉਨ੍ਹਾਂ ਵਲੋਂ (ਮੁੱਖ ਮੰਤਰੀ ਭਗਵੰਤ ਮਾਨ) ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਰਿਪੋਰਟ ਉਨ੍ਹਾਂ ਨੂੰ ਦੇ ਦਿੱਤੀ ਹੈ ਅਤੇ ਮੁਲਾਕਾਤ ਦੌਰਾਨ ਇਹ ਵੀ ਦੱਸਿਆ ਹੈ ਕਿ ਜਾਂਚ ਦੌਰਾਨ ਇਸ ਮਾਮਲੇ ‘ਚ ਗੁਰਮੀਤ ਰਾਮ ਰਹੀਮ ਸਮੇਤ ਜੋ ਵੀ ਲੋਕ ਦੋਸ਼ੀ ਪਾਏ ਗਏ ਸਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਲਿਆਣ ਪਿੰਡ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਣ ਦੇ ਮਾਮਲੇ ‘ਚ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ 90 ਦਿਨਾਂ ਦਾ ਟਾਈਮ ਮੰਗਿਆ ਗਿਆ ਹੈ।
Related Posts
ਇਕੱਠੀਆਂ ਤਿੰਨ ਲਾਸ਼ਾਂ ਮਿਲਣ ਨਾਲ ਹਿੱਲਿਆ ਪੰਜਾਬ, ਮੰਜ਼ਰ ਦੇਖ ਉਡ ਗਏ ਹੋਸ਼
ਪੱਟੀ : ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਬੈਂਕਾਂ ਵਿਖੇ ਡਰੇਨ ਵਿਚੋਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ…
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਫਾਜ਼ਿਲਕਾ ‘ਚ ਲਹਿਰਾਇਆ ਤਿਰੰਗਾ
ਫਾਜ਼ਿਲਕਾ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ…
ਸਿਖਰ ‘ਤੇ ਲੋਕ ਇਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ ਜੋ ਉਨ੍ਹਾਂ ਦੀਆਂ ਧੁਨਾਂ ‘ਤੇ ਨੱਚ ਸਕੇ : ਨਵਜੋਤ ਸਿੱਧੂ
ਚੰਡੀਗੜ੍ਹ, 4 ਫਰਵਰੀ (ਬਿਊਰੋ)- ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਜੇਕਰ ਨਵਾਂ ਪੰਜਾਬ ਬਣਾਉਣਾ ਹੈ ਤਾਂ…