ਪੰਜਾਬ ਦੇ ਨਵੇਂ ਨਿਯੁਕਤ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਸੰਭਾਲਿਆ ਅਹੁਦਾ

fojasingh/nawanpunjab.com

ਚੰਡੀਗੜ੍ਹ : ਪੰਜਾਬ ਦੇ ਨਵੇਂ-ਨਿਯੁਕਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ. ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ‘ਚ ਸੁਤੰਤਰਤਾ ਸੈਨਾਨੀ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਵੱਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ, ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਖੇਤਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਇਸ ਮੌਕੇ ਸਰਾਰੀ ਦੀ ਪਤਨੀ ਚਰਨਜੀਤ ਕੌਰ, ਪੁੱਤਰੀ ਸਿਮਰਨਜੀਤ ਕੌਰ, ਐੱਮ. ਐੱਲ. ਏ. ਰਣਬੀਰ ਸਿੰਘ ਭੁੱਲਰ, ਐੱਮ. ਐੱਲ. ਏ. ਰਜਨੀਸ਼ ਦਹੀਆ, ਨਰੇਸ਼ ਕਟਾਰੀਆ ਅਤੇ ਸ਼ੇਲਿੰਦਰ ਕੌਰ ਡਾਇਰੈਕਟਰ ਬਾਗਬਾਨੀ, ਜੱਥੇਦਾਰ ਦਰਸ਼ਨ ਸਿੰਘ ਜਗਾਰਾਮ ਤੀਰਥ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Leave a Reply

Your email address will not be published. Required fields are marked *