ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇਕ ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ

jammu/nawanpunjab.com

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਕੰਟਰੋਲ ਰੇਖਾ (ਐੱਲ.ਓ.ਸੀ.) ‘ਤੇ ਸ਼ੁੱਕਰਵਾਰ ਤੜਕੇ ਸੁਰੱਖਿਆ ਫ਼ੋਰਸਾਂ ਨੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ। ਸੁਰੱਖਿਆ ਫ਼ੋਰਸਾਂ ਦੀ ਕਾਰਵਾਈ ‘ਚ ਇਕ ਅੱਤਵਾਦੀ ਮਾਰਿਆ ਗਿਆ, ਜਦੋਂ ਕਿ ਇਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਕਿਹਾ ਕਿ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਕਰਨਾਹ ਸੈਕਟਰ ਦੇ ਗੁਰਾਨ ਨਾਲਾ ਅਮਰੋਹੀ ‘ਚ ਕੰਟਰੋਲ ਰੇਖਾ ਕੋਲ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਤੋਂ ਇਕ ਏ.ਕੇ. ਰਾਈਫ਼ਲ, ਤਿੰਨ ਏ.ਕੇ. ਮੈਗਜ਼ੀਨ, 200 ਏ.ਕੇ. ਕਾਰਤੂਸ, ਤਿੰਨ ਪਿਸਤੌਲ, ਚਾਰ ਪਿਸਤੌਲ ਦੀ ਮੈਗਜ਼ੀਨ ਅਤੇ ਚਾਰ ਹੱਥਗੋਲੇ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਮੁਹਿੰਮ ਹਾਲੇ ਵੀ ਜਾਰੀ ਹੈ ਅਤੇ ਪੂਰੀ ਜਾਣਕਾਰੀ ਦੀ ਉਡੀਕ ਹੈ।

Leave a Reply

Your email address will not be published. Required fields are marked *