ਨਵੀਂ ਦਿੱਲੀ, 8 ਜੁਲਾਈ- ਟੀ.ਵੀ. ਨਿਊਜ਼ ਐਂਕਰ ਰੋਹਿਤ ਰੰਜਨ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੱਤੀ ਹੈ। ਅਦਾਲਤ ਨੇ ਸੰਬੰਧਿਤ ਅਧਿਕਾਰੀਆਂ ਦੇ ਮਾਮਲੇ ‘ਚ ਰੋਹਿਤ ਰੰਜਨ ਵਿਰੁੱਧ ਕੋਈ ਸਖ਼ਤ ਕਦਮ ਨਹੀਂ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।
ਦਰਅਸਲ, ਰੋਹਿਤ ਰੰਜਨ ਦੇ ਖ਼ਿਲਾਫ਼ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਵੀਡੀਓ ਨੂੰ ਕਥਿਤ ਤੌਰ ‘ਤੇ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਦੋਸ਼ ‘ਚ ਕਈ ਮਾਮਲੇ ਦਰਜ ਹਨ, ਜਿਸ ‘ਤੇ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ।