ਚੰਡੀਗੜ੍ਹ, 9 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵਲੋਂ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ।
ਮੁਬਾਰਕਾਂ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਗੁਰੂ ਮਹਾਰਾਜ ਜੀ ਦੇ ਚਰਨਾ ‘ਚ ਅਰਦਾਸ ਕਰਦੀ ਹਾਂ ਕਿ ਤੁਹਾਨੂੰ ਸਦਾ ਆਪਣਾ ਬਣਾ ਕੇ ਰੱਖਣ, ਅਤੇ ਲੋਕ ਸੇਵਾ ਲਈ ਹਮੇਸ਼ਾ ਜੁਟੇ ਰਹਿਣ ਦੀ ਅਸੀਸ ਬਖ਼ਸ਼ਣ।