ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵੱਜੋਂ ਨਿਯੁਕਤੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਅਦਾਲਤ ‘ਚ ਦਾਇਰ ਕੀਤੀ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਰਾਘਵ ਚੱਢਾ ਦੀ ਨਿਯੁਕਤ ਗੈਰ-ਸੰਵਿਧਾਨਿਕ ਹੈ ਕਿਉਂਕਿ ਇਸ ਨਿਯੁਕਤੀ ਦੀ ਨੋਟੀਫਿਕੇਸ਼ਨ ਨਹੀਂ ਹੋਈ ਹੈ।
ਜਾਣਕਾਰੀ ਮੁਤਾਬਕ ਇਹ ਪਟੀਸ਼ਨ ਐਡਵੋਕੇਟ ਜਗਮੋਹਨ ਸਿੰਘ ਭੱਟੀ ਵੱਲੋਂ ਅਦਾਲਤ ‘ਚ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਸਬੰਧੀ ਆਉਣ ਵਾਲੇ 1-2 ਦਿਨਾਂ ਦੌਰਾਨ ਸੁਣਵਾਈ ਹੋ ਸਕਦੀ ਹੈ।
ਦੱਸਣਯੋਗ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਘਵ ਚੱਢਾ ਨੂੰ ਬੀਤੇ ਦਿਨ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ਇਸ ਨਿਯੁਕਤੀ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸੂਬਾ ਸਰਕਾਰ ਨੇ ਘੇਰਿਆ ਜਾ ਰਿਹਾ ਹੈ। ਵਿਰੋਧੀ ਧਿਰਾਂ ਵੱਲੋਂ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।