ਨਵੀਂ ਦਿੱਲੀ, 14 ਜੁਲਾਈ (ਦਲਜੀਤ ਸਿੰਘ)- 19 ਜੁਲਾਈ ਨੂੰ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਜਾਣ ਰਿਹਾ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 18 ਜੁਲਾਈ ਨੂੰ 11 ਵਜੇ ਸਾਰੀਆਂ ਪਾਰਟੀਆਂ ਦੀ ਬੈਠਕ ਬੁਲਾਈ ਹੈ। ਇਸ ਬੈਠਕ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਰਹਿਣਗੇ। ਜਾਣਕਾਰੀ ਮੁਤਾਬਕ ਇਸ ਬੈਠਕ ਦੌਰਾਨ ਸਰਕਾਰ ਵਿਰੋਧੀ ਧਿਰ ਤੋਂ ਮਾਨਸੂਨ ਸੈਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਹਿਯੋਗ ਮੰਗੇਗੀ। ਕੇਂਦਰੀ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਵਲੋਂ ਸਾਰੀਆਂ ਪਾਰਟੀਆਂ ਨੂੰ ਇਸ ਬੈਠਕ ਲਈ ਸੱਦਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੰਸਦ ਸੈਸ਼ਨ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਦੀ ਬੈਠਕ ਬੁਲਾਉਣ ਦੀ ਪਰੰਪਰਾ ਹੈ।
ਜ਼ਿਕਰਯੋਗ ਹੈ ਕਿ ਸੰਸਦ ਦਾ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋ ਕੇ 13 ਅਗਸਤ ਤੱਕ ਚਲੇਗਾ। ਇਸ ਮਾਨਸੂਨ ਸੈਸ਼ਨ ਦੌਰਾਨ ਸਰਕਾਰ ਵਲੋਂ ਕੁੱਲ 17 ਨਵੇਂ ਬਿੱਲਾਂ ਨੂੰ ਪਾਸ ਕਰਨ ਦੀ ਤਿਆਰੀ ਹੈ। ਅਜਿਹੇ ਵਿਚ ਸੈਸ਼ਨ ’ਚ ਵਿਰੋਧੀ ਧਿਰ ਵਲੋਂ ਸਰਕਾਰ ਨੂੰ ਕੋਰੋਨਾ ਟੀਕਾਰਨ, ਮਹਿੰਗਾਈ ਅਤੇ ਰਾਫੇਲ ਸੌਦੇ ਨਾਲ-ਨਾਲ ਹੋਰ ਮੁੱਦਿਆਂ ’ਤੇ ਘੇਰਨ ਦੀ ਤਿਆਰੀ ਹੈ। ਸੈਸ਼ਨ ਹੰਗਾਮੇਦਾਰ ਹੋ ਸਕਦਾ ਹੈ, ਕੇਂਦਰ ਸਾਹਮਣੇ ਬਿੱਲਾਂ ਨੂੰ ਪਾਸ ਕਰਵਾਉਣ ਦੀ ਚੁਣੌਤੀ ਹੋਵੇਗੀ।