ਚੰਡੀਗੜ੍ਹ, 13 ਜੁਲਾਈ-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਸਕਾਲਰਸ਼ਿਪ ਸਕੀਮ ਘੁਟਾਲੇ ਦੀ ਮੁੜ ਜਾਂਚ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਸੁਆਗਤ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਰੋੜਾਂ ਰੁਪਏ ਦੇ ਐੱਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਦੀ ਜਾਂਚ ਮੁੜ ਖੋਲ੍ਹੀ ਹੈ।
ਮੈਂ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਸੁਆਗਤ ਕਰਦੀ ਹਾਂ, ਕਿਉਂਕਿ ਗਰੀਬ ਲੋਕਾਂ ਦੇ ਪੈਸਾ ਦਾ ਚੂਨਾ ਲਗਾਇਆ ਗਿਆ ਹੈ, ਜੋ ਸਖ਼ਤ ਕਾਰਵਾਈ ਦੇ ਹੱਕਦਾਰ ਹਨ।