ਹੁਸ਼ਿਆਰਪੁਰ- ਹੁਸ਼ਿਆਰਪੁਰ ਪੁਲਸ ਵੱਲੋਂ ਬੀਤੀ 11 ਜੁਲਾਈ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਸੋਮਵਾਰ ਸਵੇਰੇ ਮੁੜ ਉਸ ਨੂੰ ਸਖ਼ਤ ਪਹਿਰੇ ਹੇਠ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਮੁੜ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਪੰਕਜ ਬੇਦੀ ਨੇ ਦੱਸਿਆ ਕਿ ਹੁਸ਼ਿਆਰਪੁਰ ਪੁਲਸ ਵੱਲੋਂ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਹੋਰ ਮੰਗਿਆ ਗਿਆ ਸੀ। ਇਸ ‘ਤੇ ਸੁਣਵਾਈ ਦੌਰਾਨ ਅਦਾਲਤ ਵੱਲੋਂ 3 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਾਲ 2019 ‘ਚ ਹੁਸ਼ਿਆਰਪੁਰ ‘ਚ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ‘ਚ ਹੀ ਪੁਲਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਤੋਂ ਟ੍ਰਾਂਜਿਟ ਰਿਮਾਂਡ ‘ਤੇ ਲੈ ਕੇ ਆਈ ਸੀ।