ਚੰਡੀਗੜ੍ਹ : ਪੰਜਾਬ ਦੇ ਚੀਫ ਸੈਕਟਰੀ ਦੇ ਅਹੁਦੇ ’ਤੇ ਵਿਜੇ ਕੁਮਾਰ ਜੰਜੂਆ ਦੀ ਨਿਯੁਕਤੀ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਸੋਮਵਾਰ ਨੂੰ ਇਸ ਮਾਮਲੇ ’ਤੇ ਅਦਾਲਤ ਵਿਚ ਸੁਣਵਾਈ ਸੀ ਪਰ ਪਟੀਸ਼ਨ ਪੱਖ ਦਾ ਵਕੀਲ ਅਦਾਲਤ ਵਿਚ ਪੇਸ਼ ਨਹੀਂ ਹੋਇਆ ਜਿਸ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਅਤੇ ਅਗਲੀ ਸੁਣਵਾਈ 1 ਅਗਸਤ ਲਈ ਤੈਅ ਕੀਤੀ ਗਈ ਹੈ।
ਲੁਧਿਆਣਾ ਨਿਵਾਸੀ ਤੁਲਸੀ ਰਾਮ ਮਿਸ਼ਰਾ ਵਲੋਂ ਪਟੀਸ਼ਨ ਦਾਇਰ ਕਰਕੇ ਪੰਜ ਜੁਲਾਈ 2022 ਦੇ ਪ੍ਰਮੋਸ਼ਨ ਆਰਡਰ ਨੂੰ ਖਾਰਜ ਕਰਨ ਦੀ ਮੰਗ ਕੀਤੀ ਗਈ, ਜਿਸ ਵਿਚ ਆਈ. ਏ. ਐੱਸ. ਅਧਿਕਾਰੀ ਵਿਜੇ ਕੁਮਾਰ ਜੰਜੂਆ ਨੂੰ ਪ੍ਰਮੋਸ਼ਨ ਦੇ ਕੇ ਚੀਫ ਸੈਕਟਰੀ ਅਹੁਦੇ ’ਤੇ ਨਿਯੁਕਤੀ ਦਿੱਤੀ ਗਈ।