ਨਵੀਂ ਦਿੱਲੀ, 22 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਕਹਿਣਾ ਹੈ ਕਿ ਪਿਛਲੇ 6 ਸਾਲਾਂ ‘ਚ ਸਰਕਾਰ ਨੇ 16 ਲੱਖ ਕਰੋੜ ਤੋਂ ਵਧ ਐਕਸਾਈਜ਼ ਡਿਊਟੀ ਕੁਲੈਕਸ਼ਨ ਕੀਤਾ ਹੈ।
ਇਸ ਦੌਰਾਨ ਵੱਡੀ ਕੁਲੈਕਸ਼ਨ ਦੇ ਬਾਅਦ ਵੀ ਦੇਸ਼ ‘ਚ ਆਮ ਜਨਤਾ ਨੂੰ 100 ਰੁਪਏ ਦਾ ਪੈਟਰੋਲ ਅਤੇ ਮਹਿੰਗਾ ਦੁੱਧ ਦਹੀ ਤੇ ਆਟਾ ਖ਼ਰੀਦਣਾ ਪੈ ਰਿਹਾ ਹੈ। ਕੱਚੇ ਤੇਲ ਦੀ ਕੀਮਤ ਘੱਟ ਹੋ ਰਹੀ ਹੈ ਪਰ ਸਰਕਾਰ ਲਗਾਤਾਰ ਡੀਜ਼ਲ-ਪੈਟਰੋਲ ‘ਤੇ ਐਕਸਾਈਜ਼ ਡਿਊਟੀ ਵਧਾ ਰਹੀ ਹੈ।