ਮਾਨਸਾ, 23 ਜੁਲਾਈ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ‘ਚ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦੇ ਸ਼ੂਟਰ ਅੰਕਿਤ ਸੇਰਸਾ ਤੇ ਉਸ ਦੇ ਸਾਥੀ ਸਚਿਨ ਚੌਧਰੀ ਦਾ 8 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮਾਨਸਾ ਪੁਲਿਸ ਵਲੋਂ ਸਥਾਨਕ ਚੀਫ਼ ਜੁਡੀਸ਼ੀਅਲ ਦੀ ਅਦਾਲਤ ‘ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੇਸ਼ ਕੀਤਾ ਗਿਆ।
ਮਾਣਯੋਗ ਅਦਾਲਤ ਨੇ ਉਨ੍ਹਾਂ ਦਾ ਮੁੜ 5 ਦਿਨਾਂ ਦਾ ਰਿਮਾਂਡ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਦੋਵਾਂ ਦਾ ਸਿਵਲ ਹਸਪਤਾਲ ਮਾਨਸਾ ਵਿਖੇ ਮੈਡੀਕਲ ਵੀ ਕਰਵਾਇਆ ਗਿਆ। ਪੁਲਿਸ ਵਲੋਂ ਦੋਵਾਂ ਤੋਂ ਫ਼ਿਰ ਸੀ.ਆਈ. ਸਟਾਫ਼ ਮਾਨਸਾ ਵਿਖੇ ਪੁੱਛਗਿਛ ਕੀਤੀ ਜਾਵੇਗੀ।