24 ਜੁਲਾਈ ਤੋਂ 1 ਅਗਸਤ ਤੱਕ ਵਿਰਾਸਤ-ਏ-ਖ਼ਾਲਸਾ ਤੇ ਹੋਰ ਅਜਾਇਬ ਘਰ ਆਮ ਸੈਲਾਨੀਆਂ ਲਈ ਰਹਿਣਗੇ ਬੰਦ

ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ- ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ‘ਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖ਼ਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ 24 ਜੁਲਾਈ 2022 ਤੋਂ 1 ਅਗਸਤ 2022 ਤੱਕ ਛਮਾਹੀ ਰੱਖ-ਰਖਾਓ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖੇ ਜਾਣਗੇ। ਇਸ ਲਈ ਇਨ੍ਹਾਂ ਅਜਾਇਬ ਘਰਾਂ ਨੂੰ ਵੇਖਣ ਆਉਣ ਵਾਲੇ ਸੈਲਾਨੀ 2 ਅਗਸਤ ਨੂੰ ਹੀ ਆਉਣ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ਵਿਚ ਦੋ ਵਾਰ ਜਨਵਰੀ ਮਹੀਨੇ ਦੇ ਅਖ਼ੀਰਲੇ ਹਫ਼ਤੇ ਵਿਚ ਅਤੇ ਜੁਲਾਈ ਮਹੀਨੇ ਦੇ ਅਖ਼ੀਰਲੇ ਹਫ਼ਤੇ ਵਿਚ ਵਿਰਾਸਤ-ਏ-ਖ਼ਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ ਨੂੰ ਉਨ੍ਹਾਂ ਜ਼ਰੂਰੀ ਮੁਰੰਮਤਾਂ ਤੇ ਰੱਖ-ਰਖਾਓ ਦੇ ਲਈ ਬੰਦ ਰੱਖਿਆ ਜਾਂਦਾ ਹੈ, ਜੋ ਕਿ ਆਮ ਦਿਨਾਂ ਦੇ ਵਿਚ ਨਹੀਂ ਹੋ ਸਕਦੀਆਂ ਹਨ। ਇਸ ਕਰਕੇ ਇਹ ਅਗਾਊਂ ਸੂਚਨਾ ਦਿੱਤੀ ਜਾ ਰਹੀ ਹੈ ਕਿ ਸੈਲਾਨੀਆਂ ਨੂੰ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ, ਜਦਕਿ 2 ਅਗਸਤ, 2022 ਤੋਂ ਇਹ ਸਾਰੇ ਅਜਾਇਬ ਘਰ ਆਮ ਦੀ ਤਰ੍ਹਾਂ ਸੈਲਾਨੀਆਂ ਵਾਸਤੇ ਖੋਲ੍ਹ ਦਿੱਤੇ ਜਾਣਗੇ।

Leave a Reply

Your email address will not be published. Required fields are marked *