ਸੀਨੀਅਰ ਐਡਵੋਕੇਟ ਵਿਨੋਦ ਘਈ ਹੋਣਗੇ ਪੰਜਾਬ ਦੇ ਨਵੇਂ ਏ. ਜੀ. !

vinood/nawanpunjab.com

ਚੰਡੀਗੜ੍ਹ : ਪੰਜਾਬ ਦੇ ਏ. ਜੀ. (ਐਡਵੋਕੇਟ ਜਨਰਲ) ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਨਵਾਂ ਐਡਵੋਕੇਟ ਜਨਰਲ ਲਗਾਇਆ ਜਾ ਸਕਦਾ ਹੈ। ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ।

ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮਾਰਚ ਮਹੀਨੇ ’ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ।

Leave a Reply

Your email address will not be published. Required fields are marked *