ਨਵੀਂ ਦਿੱਲੀ, 28 ਜੁਲਾਈ-ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਬੋਲਣ ‘ਤੇ ਸੰਸਦ ‘ਚ ਭਾਰੀ ਹੰਗਾਮਾ ਹੋ ਗਿਆ। ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਬੁੱਧਵਾਰ ਨੂੰ ਦਿੱਲੀ ‘ਚ ਪਾਰਟੀ ਦੇ ਇਕ ਪ੍ਰਦਰਸ਼ਨ ਦੌਰਾਨ ਰਾਸ਼ਟਰਪਤੀ ਦੇ ਲਈ ਇਸ ਸ਼ਬਦ ਦਾ ਇਸਤੇਮਾਲ ਕੀਤਾ ਸੀ। ਇਸ ਨੂੰ ਹੁਣ ਭਾਜਪਾ ਨੇ ਮੁੱਦਾ ਬਣਾ ਲਿਆ ਹੈ।
ਸੰਸਦ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸ੍ਰਮਿਤੀ ਈਰਾਨੀ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ। ਸ੍ਰਮਿਤੀ ਈਰਾਨੀ ਨੇ ਕਿਹਾ ਕਿ ਇਸ ਦੇ ਲਈ ਕਾਂਗਰਸ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ‘ਚ ਲੋਕਾਂ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਭਾਜਪਾ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਸੋਨੀਆ ਗਾਂਧੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।