ਲਖਨਊ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸਿੱਖ ਧਰਮ ਨੂੰ ਸਮਾਜ ਲਈ ਮਹਾਨ ਪ੍ਰੇਰਨਾ ਸਰੋਤ ਦੱਸਿਆ ਹੈ ਅਤੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿਸ ਸ਼ੁੱਧ ਭਗਤੀ ਧਾਰਾ ਦਾ ਪ੍ਰਵਾਹ ਕੀਤਾ ਸੀ, ਜਦੋਂ ਵੀ ਦੇਸ਼, ਸਮਾਜ ਅਤੇ ਧਰਮ ਨੂੰ ਜ਼ਰੂਰਤ ਪਈ ਤਾਂ ਇਸ ਨੂੰ ਕ੍ਰਾਂਤੀ ਬਣਨ ਵਿਚ ਦੇਰ ਨਹੀਂ ਲੱਗੀ। ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਭਵਨ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਸਿੱਖ ਗੁਰੂਆਂ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਤਿਆਗ, ਕੁਰਬਾਨੀ ਦੀ ਪਰੰਪਰਾ, ਧਰਮ ਪ੍ਰਤੀ ਸਮਰਪਿਤ ਭਾਵਨਾ ਅਤੇ ਸਮਾਜ ਪ੍ਰਤੀ ਸੇਵਾ ਨੂੰ ਨਮਨ ਕੀਤਾ।
ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਦੀਆਂ ਤਿਆਗ ਅਤੇ ਕੁਰਬਾਨੀਆਂ ਸਾਨੂੰ ਆਪਣੇ ਧਰਮ, ਆਪਣੇ ਸੱਭਿਆਚਾਰ, ਪਰੰਪਰਾ ਅਤੇ ਦੇਸ਼ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਦੀ ਪ੍ਰੇਰਨਾ ਦਿੰਦੀਆਂ ਹਨ।