ਗੁਰਦਾਸਪੁਰ/ਅੰਮ੍ਰਿਤਸਰ- ਭਾਰਤ-ਪਾਕਿਸਤਾਨ ਸਰਹੱਦ ’ਤੇ ਕੁਝ ਮਹੀਨੇ ਪਹਿਲਾਂ ਬਰਾਮਦ ਹੋਈ ਹੈਰੋਇਨ ਦੀ ਵੱਡੀ ਖੇਪ ਅਤੇ ਸਮੱਗਲਰਾਂ ਵੱਲੋਂ ਬੀ. ਐੱਸ. ਐੱਫ. ’ਤੇ ਚਲਾਈ ਗਈ ਗੋਲੀ ਦੇ ਮਾਮਲੇ ’ਚ ਪੁਲਸ ਵੱਲੋਂ ਨਾਮਜ਼ਦ ਕੀਤੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਉਸ ਨੂੰ ਗੁਰਦਾਸਪੁਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਗੁਰਦਾਸਪੁਰ ਪੁਲਸ ਨੇ ਜੱਗੂ ਭਗਵਾਨਪੁਰੀਆ ਨੂੰ ਟ੍ਰਾਂਜਿਟ ਰਿਮਾਂਡ ’ਤੇ ਲਿਆਂਦਾ ਸੀ, ਜਿਸ ਤਹਿਤ ਅਦਾਲਤ ਨੇ ਪਹਿਲਾਂ 6 ਦਿਨ ਦਾ ਰਿਮਾਂਡ ਦਿੱਤਾ ਸੀ। ਬਾਅਦ ਵਿਚ ਪੁਲਸ ਦੀ ਮੰਗ ’ਤੇ ਇਹ ਰਿਮਾਂਡ 4 ਦਿਨ ਲਈ ਵਧਾ ਦਿੱਤਾ ਹੈ।