ਮੋਹਾਲੀ- ਮੋਹਾਲੀ ‘ਚ ਅੱਜ 5 ਕਿਸਾਨ ਜੱਥੇਬੰਦੀਆਂ ਵੱਲੋਂ ਫੇਜ਼-8 ਸਥਿਤ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਵਾਲੇ ਮੈਦਾਨ ਵਿੱਚ ਕੁੱਝ ਮੁੱਦਿਆਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਪਾਣੀਆਂ ਦਾ ਮੁੱਦਾ, ਡੈਮ ਸੇਫਟੀ ਐਕਟ, ਪੰਜਾਬ ਯੂਨੀਵਰਸਿਟੀ, ਘੱਟੋ-ਘੱਟ ਸਮਰਥਨ ਮੁੱਲ ਅਤੇ ਕੁੱਝ ਹੋਰ ਮੁੱਦਿਆਂ ਨੂੰ ਲੈ ਕੇ ਅੱਜ ਦੀ ਇਹ ਰੋਸ ਰੈਲੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਰੋਸ ਰੈਲੀ ਅਤੇ ਧਰਨੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਪੰਜਾਬ ਦੇ ਰਾਜਪਾਲ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ।