ਚੰਡੀਗੜ੍ਹ, 6 ਅਗਸਤ- ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਨ ਸਰਕਾਰ ਨੇ ਕਿਸਾਨਾਂ ਦਾ ਕੀਤਾ ਇਕ ਹੋਰ ਵਾਅਦਾ ਪੂਰਾ ਕੀਤਾ ਹੈ। ਜਾਣਕਾਰੀ ਮੁਤਾਬਿਕ ਭਗਵੰਤ ਮਾਨ ਵਲੋਂ 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਪੂਰਾ ਕੀਤਾ ਗਿਆ ਹੈ। ਦਸ ਦੇਈਏ ਕਿ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਰਾਸ਼ੀ ਜਾਰੀ ਕੀਤੀ ਗਈ ਹੈ।
ਪੰਜਾਬ ਸਰਕਾਰ ਵਲੋਂ 39.55 ਕਰੋੜ ਦੀ ਮਦਦ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਵੀ ਦੱਸਣਯੋਗ ਹੈ ਕਿ ਹੁਣ 789 ਕਿਸਾਨ ਪਰਿਵਾਰਾਂ ਦੀ ਵਿੱਤੀ ਮਦਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਭਵਨ ‘ਚ ਹੋਈ ਮੀਟਿੰਗ ‘ਚ ਕਿਸਾਨਾਂ ਨੇ ਆਪਣੀ ਮੰਗ ਰੱਖੀ ਸੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਦਿਨਾਂ ‘ਚ ਹੀ ਵਿੱਤੀ ਮਦਦ ਜਾਰੀ ਕੀਤੀ ਹੈ।