ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਵਿੱਤੀ ਮਦਦ ਦੇਣ ਦਾ ਵਾਅਦਾ ਪੂਰਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਤਹਿਤ 5 ਲੱਖ ਪ੍ਰਤੀ ਪਰਿਵਾਰ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ 39.55 ਕਰੋੜ ਦੀ ਰਾਸ਼ੀ ਜਾਰੀ ਕਰ ਚੁੱਕੀ ਹੈ। ਦੱਸਣਯੋਗ ਹੈ ਕਿ ਹੁਣ ਤੱਕ 789 ਕਿਸਾਨ ਪਰਿਵਾਰਾਂ ਦੀ ਵਿੱਤੀ ਮਦਦ ਕੀਤੀ ਗਈ ਹੈ। ਇਹ ਵੀ ਦੱਸ ਦੇਈਏ ਕਿ ਪੰਜਾਬ ਭਵਨ ‘ਚ ਹੋਈ ਮੀਟਿੰਗ ਦੌਰਾਨ ਕਿਸਾਨਾਂ ਨੇ ਆਪਣੀ ਮੰਗ ਰੱਖੀ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3 ਦਿਨਾਂ ‘ਚ ਹੀ ਵਿੱਤੀ ਮਦਦ ਜਾਰੀ ਕਰ ਦਿੱਤੀ ਹੈ।