ਸਿਮਰਜੀਤ ਬੈਂਸ ‘ਤੇ ਐਫ. ਆਈ. ਆਰ. ਨੂੰ ਲੈ ਕੇ ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

Bains/nawanpunjab.com

ਚੰਡੀਗੜ੍ਹ, 16 ਜੁਲਾਈ (ਦਲਜੀਤ ਸਿੰਘ)- ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜਬਰ-ਜ਼ਿਨਾਹ ਮਾਮਲੇ ‘ਚ ਉਨ੍ਹਾਂ ਖ਼ਿਲਾਫ਼ ਐਫ. ਆਈ. ਆਰ. ਦਰਜ ਕਰਨ ਦੇ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸਣਯੋਗ ਹੈ ਕਿ ਸਿਮਰਜੀਤ ਬੈਂਸ ‘ਤੇ ਇਕ ਵਿਧਵਾ ਔਰਤ ਵੱਲੋਂ ਜਬਰ-ਜ਼ਿਨਾਹ ਕਰਨ ਅਤੇ ਉਸ ਨੂੰ ਬੰਦੀ ਬਣਾਉਣ ਦੇ ਦੋਸ਼ ਲਾਏ ਗਏ ਸਨ।

ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਸਿਮਰਜੀਤ ਬੈਂਸ ਖ਼ਿਲਾਫ਼ ਐਫ. ਆਈ. ਆਰ. ਦਰਜ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਸਿਮਰਜੀਤ ਬੈਂਸ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

Leave a Reply

Your email address will not be published. Required fields are marked *